ਪੰਜਾਬੀ ਡਾਇਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੀ 'ਵਿਸ਼ੇਸ਼ ਗਿਰਦਾਵਰੀ' ਦਾ ਲਿਆ ਜਾਇਜ਼ਾ

CMO Punjab

Credit: CMO Punjab/Facebook

Get the SBS Audio app

Other ways to listen

ਹੜ੍ਹਾਂ ਕਾਰਨ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਚੱਲ ਰਹੀ ‘ਵਿਸ਼ੇਸ਼ ਗਿਰਦਾਵਰੀ’ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਹ ਅਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।


ਪੰਜਾਬ ਸਿਵਲ ਸਕੱਤਰੇਤ-1 ਦੇ ਆਪਣੇ ਦਫ਼ਤਰ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

ਇੱਕ ਅਧਿਕਾਰਤ ਬਿਆਨ ਅਨੁਸਾਰ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਭ ਤੋਂ ਪਹਿਲਾਂ ਜਾਣਕਾਰੀ ਲਈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ‘ਵਿਸ਼ੇਸ਼ ਗਿਰਦਾਵਰੀ’ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕਰ ਲਈ ਜਾਵੇ।

ਇਸ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।

Share