ਪੰਜਾਬੀ ਡਾਇਰੀ: ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ, ਭਗਵੰਤ ਮਾਨ ਨੇ ਕਿਹਾ ਮਿਲ ਕੇ ਕੰਮ ਕਰਾਂਗੇ

GULAB CHAND KATARIA 2.jpg

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਫਾਈਲ ਫੋਟੋ।

Get the SBS Audio app

Other ways to listen

ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਰਾਸ਼ਟਰਪਤੀ ਵਲੋਂ 9 ਨਵੇਂ ਰਾਜਪਾਲਾਂ ਦੀ ਨਿਯੁਕਤੀ ਵਿੱਚ ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਲਗਾ ਦਿੱਤਾ ਹੈ। ਕਟਾਰੀਆ 31 ਜੁਲਾਈ ਨੂੰ ਇਹ ਅਹੁਦਾ ਸੰਭਾਲ ਲੈਣਗੇ। ਨਵੇਂ ਰਾਜਪਾਲ ਦੀ ਨਿਯੁਕਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਰਾਜਪਾਲ ਨਾਲ ਮਿਲ ਕੇ ਕੰਮ ਕਰਨਗੇ, ਜਿਸ ਨਾਲ ਪੰਜਾਬ ਦੇ ਹਿੱਤ ਵਿੱਚ ਕਈ ਅਹਿਮ ਫ਼ੈਸਲੇ ਲਏ ਜਾ ਸਕਣਗੇ। ਯਾਦ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਸਰਕਾਰ ਵਿਚਕਾਰ ਲਗਾਤਾਰ ਟਕਰਾਅ ਵਾਲਾ ਮਾਹੌਲ ਬਣਿਆ ਹੋਇਆ ਸੀ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ
ਤੇਤੇ ਵੀ ਫਾਲੋ ਕਰੋ।



Share