ਪੰਜਾਬੀ ਡਾਇਰੀ : ਯੂਰੇਨੀਅਮ ਵਰਗੇ ਤੱਤ ਮਿਲਣ ਮਗਰੋਂ ਮਾਝਾ ਤੇ ਦੋਆਬਾ ਦੇ ਪਾਣੀਆਂ ਦੀ ਮੁੜ ਤੋਂ ਜਾਂਚ ਦੇ ਹੁਕਮ

drinking water, tap water, health alert, water alert, melbourne suburbs

Source: Getty / Getty Images/vitapix

Get the SBS Audio app

Other ways to listen

ਪੰਜਾਬ ਦੇ ਮਾਝਾ ਤੇ ਦੋਆਬਾ ਖਿੱਤਿਆਂ ਦੇ ਪਾਣੀਆਂ ’ਚ ਯੂਰੇਨੀਅਮ ਵਰਗੇ ਤੱਤ ਮਿਲਣ ਮਗਰੋਂ ਪੰਜਾਬ ਦੇ ਹਰਿਆਣਾ ਹਾਈ ਕੋਰਟ ਨੇ ਇੱਥੋਂ ਦੇ ਪਾਣੀਆਂ ਦੇ ਨਮੂਨਿਆਂ ਦੀ ਮੁੜ ਤੋਂ ਵੱਡੇ ਪੱਧਰ ’ਤੇ ਜਾਂਚ ਕਰਾਏ ਜਾਣ ਦੇ ਹੁਕਮ ਦਿੱਤੇ ਹਨ ਕਿਉਂਕਿ ਪਹਿਲਾਂ ਕੀਤੀ ਗਈ ਜਾਂਚ ’ਚ ਕੁੱਝ ਕਮੀਆਂ ਸਾਹਮਣੇ ਆਈਆਂ ਸਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਣੀਆਂ ਦੀ ਜਾਂਚ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਮੌਜੂਦਾ ਪੈਮਾਨਿਆਂ ਅਨੁਸਾਰ ਹੋਣੀ ਚਾਹੀਦੀ ਹੈ। ਪਟੀਸ਼ਨ ’ਤੇ ਸੁਣਵਾਈ ਦੌਰਾਨ ਬੈਂਚ ਨੇ ਪਟੀਸ਼ਨਰ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਅਨੁਸਾਰ ਦੋਆਬਾ ਤੇ ਮਾਝਾ ਖਿੱਤੇ ਦੇ ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ’ਚੋਂ ਭਰੇ ਗਏ ਪਾਣੀ ਦੇ 4406 ਨਮੂਨਿਆਂ ਦੀ ਜਾਂਚ ਦੌਰਾਨ 11 ਨਮੂਨੇ ਪ੍ਰਦੂਸ਼ਿਤ ਨਿਕਲੇ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਤੇ ਉੱਤੇ ਵੀ ਫਾਲੋ ਕਰੋ।


Share