ਪੰਜਾਬੀ ਡਾਇਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦਾ ਵਿਸਥਾਰ, 5 ਵਿਧਾਇਕਾਂ ਨੇ ਮੰਤਰੀ ਵਜੋਂ ਚੁੱਕੀ ਸਹੁੰ

Punjabi Diary: Punjab Chief Minister Bhagwant Mann expands cabinet, 5 MLAs sworn in as ministers

Source: Twitter

Get the SBS Audio app

Other ways to listen

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਵਿੱਚ ਆਉਣ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਹੈ। ਇਹ, ਅਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਪੰਜਾਬੀ ਡਾਇਰੀ।


ਪੰਜਾਬ ਵਿੱਚ ਚਾਰ ਮਹੀਨੇ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ ਕਰਦਿਆਂ ਮਾਲਵਾ ਖੇਤਰ ਦੇ ਚਾਰ ਅਤੇ ਮਾਝੇ ਤੋਂ ਇੱਕ ਵਿਧਾਇਕ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹੁਣ ‘ਆਪ’ ਸਰਕਾਰ ਦੀ ਕੈਬਨਿਟ ਵਿੱਚ ਕੁੱਲ 14 ਮੰਤਰੀ ਹੋਣਗੇ। ਸਰਕਾਰ ਨੇ ਪਹਿਲਾਂ 10 ਮੰਤਰੀਆਂ ਨੂੰ ਸਹੁੰ ਚੁਕਾਈ ਸੀ ਜਿਨ੍ਹਾਂ ਵਿੱਚੋਂ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਸੀ।

ਪੰਜਾਬ ਵਿੱਚ ਮੁੱਖ ਮੰਤਰੀ ਸਮੇਤ ਕੁੱਲ 18 ਮੰਤਰੀ ਬਣਾਏ ਜਾ ਸਕਦੇ ਹਨ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 


Share